news

ਅਜੀਤ ਸਿੰਘ ਕੋਹਾੜ ਦੇ ਦਿਹਾਂਤ ਤੇ ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ

SAਅਜੀਤ ਸਿੰਘ

ਅਜੀਤ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦਿਹਾਂਤ ਤੇ ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ

ਅਜੀਤ ਸਿੰਘ ਕੋਹਾੜ ਸਾਬਕਾ ਅਕਾਲੀ ਮੰਤਰੀ ਅਤੇ ਸ਼ਾਹਕੋਟ ਹਲਕੇ ਤੋਂ ਵਿਧਾਇਕ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਜੀਤ ਸਿੰਘ ਕੋਹਾੜ ਨੂੰ ਇਕ ਨਿਜੀ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਇੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।

ਉਨ੍ਹਾਂ ਦੀ ਮੌਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਅਤੇ ਸ਼ਾਹਕੋਟ ਤੋਂ ਮੌਜੂਦਾ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨਾਂ ਦੇ ਸਤਿਕਾਰ ਵਿੱਚ ਅੱਧੇ ਦਿਨ ਲਈ ਸਰਕਾਰੀ ਛੁੱਟੀ ਦਾ ਐਲਾਨ ਕੀਤਾ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਕੋਹਾੜ ਨੂੰ ਆਪਣੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਵਚਨਬੱਧ ਜ਼ਮੀਨ ਨਾਲ ਜੁੜੇ ਹੋਏ ਨੇਤਾ ਕਰਾਰ ਦਿੱਤਾ ਜਿਨਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਇਆ।

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਛੁੱਟੀ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤੀ ਗਈ ਹੈ।

ਜਥੇਦਾਰ ਅਜੀਤ ਸਿੰਘ 78 ਵਰ੍ਹਿਆਂ ਦੇ ਸਨ। ਉਹ ਸ਼ਾਹਕੋਟ ਹਲਕੇ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ।

ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਥੇਦਾਰ ਸਨ। ਉਹ ਜੇਲ, ਮੁੜ-ਵਸੇਬਾ ਤੇ ਟ੍ਰਾਂਸਪੋਰਟ ਵਰਗੇ ਮਹੱਤਵਪੂਰਨ ਮੰਤਰਾਲਿਆਂ ਦੇ ਅਕਾਲੀ ਸਰਕਾਰਾਂ ‘ਚ ਮੰਤਰੀ ਰਹੇ ਸਨ।

ਜਥੇਦਾਰ ਕੋਹਾੜ ਦੇ ਇੱਕ ਪੁੱਤਰ ਅਤੇ ਦੋ ਧੀਆਂ ਹਨ ਤੇ ਸਾਰੇ ਵਿਆਹੇ ਹੋਏ ਹਨ। ਉਨ੍ਹਾਂ ਦੀ ਇੱਕ ਧੀ ਨੇੜਲੇ ਪਿੰਡ ਗੇਹਲੜਾਂ ਅਤੇ ਦੂਸਰੀ ਰਾਓਵਾਲ ਵਿਆਹੀ ਹੋਈ ਹੈ।

ਜਥੇਦਾਰ ਅਜੀਤ ਸਿੰਘ (78 ਸਾਲ) ਜਲੰਧਰ ਜਿ਼ਲੇ ਦੇ ਪਹਿਲਾਂ ਲੋਹੀਆਂ ਤੇ ਫਿਰ ਸ਼ਾਹਕੋਟ ਹਲਕੇ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ।

 

 

FOR MORE LATEST NEWS AND UPDATES CLICK ON FOLLOWING LINKS

www.aonepunjabitv.com
facebook : aonetvpunjabi
twitter : AonePunjabi
youtube : AONE PUNJABI TV

 

Click to comment

You must be logged in to post a comment Login

Leave a Reply

Facebook

Copyright © 2017 Aone Punjabi TvThemetf

To Top
Show Buttons
Hide Buttons
%d bloggers like this: