current news

ਗੈਂਗਸਟਰਾਂ ਦੇ ਮਾਮਲੇ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੈਂਗਸਟਰਾਂ ਦੇ ਮਾਮਲੇ ਚ` ਵੱਡਾ ਬਿਆਨ

ਚੰਡੀਗੜ੍ਹ,30 ਜਨਵਰੀ – ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰਾਂ ਦੇ ਮਾਮਲੇ `ਚ ਵੱਡਾ ਬਿਆਨ ਜਿਸ `ਚ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਕਾਂਗਰਸ ਸਰਕਾਰ ਆਈ ਹੈ, ਉਸ ਵੇਲੇ ਤੋਂ ਏ-ਕੈਟਾਗਰੀ ਦੇ 47 ਫੀਸਦੀ ਤੇ ਬੀ-ਕੈਟਾਗਰੀ ਦੇ 42 ਫੀਸਦੀ ਗੈਂਗਸਟਰਾਂ ਨੇ ਜਾਂ ਤਾਂ ਆਤਮ-ਸਮਰਪਣ ਕਰ ਦਿੱਤਾ ਹੈ ਅਤੇ ਜਾਂ ਫਿਰ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖਿਲਾਫ ਵਿੱਢੀ ਕਾਰਵਾਈ ਦੇ ਠੋਸ ਯਤਨਾਂ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਅੱਜ ਇਥੇ ਆਖਿਆ ਕਿ ਸੂਬੇ ਵਿਚ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਗੈਂਗਸਟਰਾਂ ਖਿਲਾਫ ਕਾਰਵਾਈ ਜਾਰੀ ਰੱਖੀ ਜਾਵੇਗੀ।

ਇਨ੍ਹਾਂ ਅਪਰਾਧੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਲਈ ਹੁਣ ਰਾਹ ਬੰਦ ਹੋ ਗਏ ਹਨ ਅਤੇ ਉਹ ਹੁਣ ਬਹੁਤਾ ਸਮਾਂ ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹਿ ਸਕਦੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਗੈਂਗਸਟਰਾਂ ਨੂੰ ਕਾਨੂੰਨ ਕਾਰਵਾਈ `ਚੋਂ ਲੰਘਣਾ ਹੋਵੇਗਾ ਪਰ ਦੂਜੇ ਪਾਸੇ ਸੂਬਾ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਜਗਦੀਸ਼ ਟਾਈਟਲਰ ਵਲੋਂ ਰਾਜੀਵ ਗਾਂਧੀ ਸੰਬੰਧੀ ਦਿੱਤੇ ਬਿਆਨ ‘ਤੇ ਕਿਹਾ ਕਿ ਜਗਦੀਸ਼ ਟਾਈਟਲਰ ਇਹ ਨਹੀਂ ਕਹਿ ਸਕਦਾ ਕਿਉਂਕਿ ਇਸ ‘ਚ ਕੋਈ ਸੱਚਾਈ ਨਹੀਂ ਹੈ।

ਏਮਜ਼ ਹਸਪਤਾਲ ਦੇ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ‘ਚ ਕੋਈ ਬਦਲਾਅ ਨਹੀਂ ਹੈ। ਏਮਜ਼ ਪੰਜਾਬ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੈਬਨਿਟ ‘ਚ ਵਿਸਥਾਰ ਕਰਨ ਸੰਬੰਧੀ ਦੱਸਿਆ ਕਿ 26 ਫਰਵਰੀ ਤੋਂ ਬਾਅਦ ਕੈਬਨਿਟ ‘ਚ ਵਿਸਥਾਰ ਕਰ ਦਿੱਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਜੈਤੋ ‘ਚ ਵਿਦਿਆਰਥੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਡੀ. ਐੱਸ. ਪੀ. ਦੀ ਮੌਤ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ।

For more latest news and updates click on following links

www.aonepunjabitv.com
facebook : aonetvpunjabi
twitter : AonePunjabi
youtube : AONE PUNJABI TV

Click to comment

You must be logged in to post a comment Login

Leave a Reply

Facebook

Copyright © 2017 Aone Punjabi TvThemetf

To Top
Show Buttons
Hide Buttons
%d bloggers like this: