current news

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਮੋਹਾਲੀ,5 ਜਨਵਰੀ –  ਹੁਣ ਗੱਲ ਕਰਦੇ ਹਾਂ ਲੋਕ ਸਭਾ ਚੋਣਾ ਦੀ,ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਇਕਾਈ ਦਾ ਪੁਨਰਗਠਨ ਕਰਨ ਦਾ ਮਾਮਲਾ ਵਿਚਾਰਨ ਲਈ ਬੁੱਧਵਾਰ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ।

ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ-ਚਰਚਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਦੇ ਪੁਨਰਗਠਨ ਦੁਆਲੇ ਕੇਂਦਰਿਤ ਸੀ ਤਾਂ ਕਿ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਪੁਖਤਾ ਤਿਆਰੀ ਕੀਤੀ ਜਾ ਸਕੇ।

 

ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੈਸ਼ਨ ਪੰਜਾਬ ਵਿਚ ਕਰਾਉਣ ਦੀ ਸੰਭਾਵਨਾ `ਤੇ ਵੀ ਵਿਚਾਰ ਕੀਤੀ ਜੋ ਮਾਰਚ-ਅਪ੍ਰੈਲ ਵਿਚ ਹੋਣ ਦੀ ਆਸ ਹੈ।

 

ਬੁਲਾਰੇ ਨੇ ਦੱਸਿਆ ਕਿ ਇਸ ਸੈਸ਼ਨ ਲਈ ਦਿੱਲੀ ਤੋਂ ਇਲਾਵਾ ਪੰਜਾਬ ਨੂੰ ਵੀ ਸੰਭਾਵੀ ਸਥਾਨ ਵਜੋਂ ਵਿਚਾਰਿਆ ਜਾ ਰਿਹਾ ਹੈ ਪਰ ਇਸ ਸਬੰਧੀ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।

ਇਸ ਦੌਰਾਨ ਮੁੱਖ ਮੰਤਰੀ ਨਾਲ ਸੂਬੇਦਾਰ ਸੇਵਾ ਮੁਕਤ  ਬੀਰ ਸਿੰਘ ਦੀ ਅਗਵਾਈ ਵਿਚ ਸੇਵਾ ਮੁਕਤ ਸੈਨਿਕਾਂ ਦੇ ਪੰਜ ਮੈਂਬਰੀ ਵਫ਼ਦ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਇਹ ਸੈਨਿਕ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਵਿਚ ਦਿੱਲੀ ਤੋਂ `ਆਪ` ਦੇ ਮੁਅੱਤਲ ਵਿਧਾਇਕ ਮੇਜਰ ਦਵਿੰਦਰ ਸ਼ੇਖਾਵਤ ਨਾਲ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ।

ਇਨ੍ਹਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਜਿਸ ਦਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ।

 ਇਸ ਗੱਲ ਤੋਂ ਅਨਦਾਜਾ ਲਗਾਇਆ ਜਾ ਸਕਦਾ ਹੈ-ਕਿ ਕਾਂਗਰਸ ਆਉਣ ਵਾਲਿਆ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀਆਂ ‘ਚ ਰੁਝੀ ਹੋਈ ਹੈ । ਅਤੇ ਫਿਰ ਤੋਂ ਬਾਜੀ ਮਾਰਨ ਦੀਆ ਤਿਆਰੀਆ ਚ ਹੈ ।

FOR MORE LATEST NEWS AND UPDATES CLICK ON FOLLOWING LINKS

www.aonepunjabitv.com
facebook : aonetvpunjabi
twitter : AonePunjabi
youtube : AONE PUNJABI TV

Click to comment

You must be logged in to post a comment Login

Leave a Reply

Facebook

Copyright © 2017 Aone Punjabi TvThemetf

To Top
Show Buttons
Hide Buttons
%d bloggers like this: