Congress Chairman Barkha Shukla Quit Congress; Join BJP - A One
Latest News

Congress Chairman Barkha Shukla Quit Congress; Join BJP

ਦਿੱਲੀ ਮਹਿਲਾ Congress Chairman ਬਰਖਾ ਸ਼ੁਕਲਾ ਸਿੰਘ BJP ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਬਰਖਾ ਸ਼ੁਕਲਾ ਸਿੰਘ ਨੇ ਆਖਿਆ ਕਿ ਉਹ BJP ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਈ ਹੈ।ਇਸ ਤੋਂ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖਾ ਨੂੰ ਕਾਂਗਰਸ ਵਿਚੋਂ 6 ਸਾਲਾਂ ਲਈ ਬਰਖ਼ਾਸਤ ਕਰ ਦਿੱਤਾ ਗਿਆ ਸੀ।ਇਹ ਕਾਰਵਾਈ ਬਰਖਾ ਸ਼ੁਕਲਾ ਸਿੰਘ ਵੱਲੋਂ ਪ੍ਰਦੇਸ਼ ਪ੍ਰਧਾਨ ਅਜੇ ਮਾਕਨ ਤੇ ਗ਼ਲਤ ਵਤੀਰਾ ਕਰਨ ਦਾ ਦੋਸ਼ ਲਾਉਣ ਤੋਂ ਬਾਅਦ ਹੋਈ ਸੀ। ਦਿੱਲੀ ਦੇ ਤਿੰਨ ਨਿਗਮਾਂ ਦੇ 23 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਰਹੀ Barkha Shukla ਨੇ ਕਿਹਾ ਕਿ ਕਾਂਗਰਸ ਦੀ ਕਥਨੀ ਅਤੇ ਕਰਨੀ ਵਿੱਚ ਹੁਣ ਬਹੁਤ ਫ਼ਰਕ ਹੈ।ਇੱਕ ਸਾਲਾਂ ਤੋਂ ਉਹ ਸ਼੍ਰੀ ਗਾਂਧੀ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅੱਜ ਤੱਕ ਮੁਲਾਕਾਤ ਦਾ ਸਮਾਂ ਨਹੀਂ ਮਿਲਿਆ ਜ਼ਿਕਰਯੋਗ ਹੈ ਕਿ ਦਿੱਲੀ ਕਾਂਗਰਸ ਦੇ ਉੱਚ ਨੇਤਾ ਅਤੇ ਸ਼ੀਲਾ ਸਰਕਾਰ ਵਿੱਚ ਮੰਤਰੀ ਰਹੇ ਅਰਵਿੰਦਰ ਸਿੰਘ ਲਵਲੀ ਨੇ ਵੀ ਮੰਗਲਵਾਰ ਨੂੰ ਕਾਂਗਰਸ ਦੀ ਅਗਵਾਈ ਤੇ ਨਗਰ ਨਿਗਮ ਚੋਣਾਂ ਵਿੱਚ ਟਿਕਟਾਂ ਦੀ ਵਿੱਕਰੀ ਦਾ ਦੋਸ਼ ਲਾਉਂਦੇ ਹੋਏ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

Click to comment

Leave a Reply

Your email address will not be published. Required fields are marked *

Most Popular

To Top