Good News For NRI People - A One
Latest News

Good News For NRI People

ਪ੍ਰਵਾਸੀ ਭਾਰਤੀਆਂ ਨੂੰ ਵੀਜ਼ਾ ਅਤੇ ਹੋਰ ਸੇਵਾਵਾਂ ਸਬੰਧੀ ਬਿਹਤਰ ਸਹੂਲਤਾਂ ਦੇਣ ਲਈ Indian Govt. ਨੇ ਉਨ੍ਹਾਂ ਮੁਲਕਾਂ ਵਿਚ 40 ਹੋਰ ਉਪ ਵਣਜ ਦੂਤਘਰ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਵਿਚ ਭਾਰਤੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਸ਼੍ਰੋਮਣੀ Akali Dal ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. Prem Singh Chandumajra ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਨੇ ਸੂਚਿਤ ਕੀਤਾ ਹੈ।ਪ੍ਰੋ. Chandumajra ਪ੍ਰਵਾਸੀ ਭਾਰਤੀਆਂ ਖਾਸ ਕਰ ਕੇ ਪੰਜਾਬੀਆਂ ਨੂੰ ਵੀਜ਼ਾ ਅਤੇ ਹੋਰ ਕੰਮਾਂ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਿਛਲੇ ਲੰਬੇ ਸਮੇਂ ਤੋਂ ਲੋਕ ਸਭਾ ਵਿਚ ਆਵਾਜ਼ ਉਠਾ ਕੇ ਸਰਕਾਰ `ਤੇ ਜ਼ੋਰ ਪਾਉਂਦੇ ਆ ਰਹੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਦੱਸਿਆ ਕਿ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਰਗੇ ਵਿਸ਼ਾਲ ਮੁਲਕਾਂ ਵਿਚ ਵਸਦੇ ਪ੍ਰਵਾਸੀ ਭਾਰਤੀਆਂ ਨੂੰ ਪਾਸਪੋਰਟ ਬਣਵਾਉਣ, ਵੀਜ਼ਾ ਲਵਾਉਣ ਅਤੇ ਹੋਰ ਕੰਮਾਂ ਲਈ ਦੂਰ-ਦੁਰਾਡੇ ਸਥਿਤ ਕੌਂਸਲੇਟ ਦਫ਼ਤਰਾਂ ਵਿਚ ਜਾਣਾ ਪੈਂਦਾ ਹੈ, ਜਿਸ ਲਈ ਉਨ੍ਹਾਂ ਨੂੰ ਕਈ-ਕਈ ਦਿਨ ਲੱਗ ਜਾਂਦੇ ਹਨ। ਇਸ ਲਈ ਉਹ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਵੱਖ-ਵੱਖ ਇਲਾਕਿਆਂ ਵਿਚ ਕੌਂਸਲੇਟ ਦੇ ਹੋਰ ਦਫ਼ਤਰ ਖੋਲ੍ਹੇ ਜਾਣ ਤਾਂ ਕਿ ਉਨ੍ਹਾਂ ਦਾ ਸਮਾਂ ਤੇ ਪੈਸਾ ਬਰਬਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ 40 ਨਵੇਂ ਉਪ ਵਣਜ ਦੂਤਘਰ ਖੋਲ੍ਹਣ ਦੇ ਫੈਸਲੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। Chandumajra ਨੇ ਦੱਸਿਆ ਕਿ ਭਾਰਤ ਸਰਕਾਰ ਨੇ ਰਾਜਸੀ ਸ਼ਰਨ ਲੈ ਕੇ ਵਿਦੇਸ਼ ਵਸਣ ਵਾਲੇ ਭਾਰਤੀਆਂ ਨੂੰ ਵੀ ਵਿਸ਼ੇਸ਼ ਰਿਆਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜਸੀ ਸ਼ਰਨ ਲੈਣ ਵਾਲੇ ਵਿਅਕਤੀ ਵੀ ਆਪਣੇ ਪਰਿਵਾਰਾਂ ਸਮੇਤ ਇਕ ਵਾਰ ਵਿਚ ਦੋ ਸਾਲ ਤਕ ਭਾਰਤ `ਚ ਠਹਿਰ ਸਕਣਗੇ।

Click to comment

Leave a Reply

Your email address will not be published. Required fields are marked *

Most Popular

To Top