Captain Amrinder Singh Will Meet to Arun Jaitly to Request GST Exemption For purchase Langar Ingredients - A One
Latest News

Captain Amrinder Singh Will Meet to Arun Jaitly to Request GST Exemption For purchase Langar Ingredients

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਨਵੀਂ ਦਿੱਲੀ ਵਿਖੇ ਮਿਲਣਗੇ ਅਤੇ ਲੰਗਰ ਤੇ ਪ੍ਰਸਾਦ ਤੋਂ ਜੀ.ਐਸ.ਟੀ ਖਤਮ ਕਰਨ ਦੇ ਨਾਲ ਨਾਲ ਸੂਬੇ ਉੱਤੇ ਵਿੱਤੀ ਬੋਝ ਘੱਟ ਕਰਨ ਲਈ 31 ਹਜ਼ਾਰ ਕਰੋੜ ਰੁਪਏ ਦੇ ਸੀ.ਸੀ.ਐਲ ਨਾਲ ਸਬੰਧਤ ਕਰਜ਼ੇ ਦੇ ਨਿਪਟਾਰੇ ਦਾ ਵੀ ਮੁੱਦਾ ਉਠਾਉਣਗੇ।ਅੱਜ ਇੱਥੇ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਇਹ ਦੋਵੇਂ ਮੁੱਦੇ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾ ਚੁੱਕੇ ਹਨ ਪਰ ਉਹ ਇਨ੍ਹਾਂ ਮੁੱਦਿਆਂ ਬਾਰੇ ਵਿੱਤ ਮੰਤਰੀ ਨਾਲ ਨਿੱਜੀ ਤੌਰ `ਤੇ ਵਿਚਾਰ ਵਟਾਂਦਰਾ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੋਵਾਂ ਮੁੱਦਿਆਂ ਬਾਰੇ ਖੁਦ ਪੈਰਵੀ ਕਰਨ ਦਾ ਫੈਸਲਾ ਕੀਤਾ ਹੈ।ਕਿਉਂਕਿ ਇਹ ਦੋਵੇਂ ਸੂਬੇ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਅਹਿਮ ਹਨ।ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ਦੇ ਹਿੱਤਾਂ ਨਾਲ ਸਬੰਧਤ ਹੋਰ ਵੀ ਮੁੱਦੇ ਉਠਾਏ ਜਾਣਗੇ

 

 

Most Popular

To Top