S.G.P.C Stricted On GST - A One
Latest News

S.G.P.C Stricted On GST

ਧਾਰਮਿਕ ਸੰਸਥਾਵਾਂ `ਤੇ ਲੱਗੇ ਜੀ. ਐੱਸ. ਟੀ. ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਦਰਸ਼ਨ ਦੀ ਰਾਹ `ਤੇ ਜਾ ਸਕਦੀ ਹੈ।ਇਹ ਕਹਿਣਾ ਹੈ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦਾ।5 ਅਗਸਤ ਨੂੰ ਜੀ. ਐੱਸ. ਟੀ. ਕੌਸਲ ਦੀ ਹੋਈ ਮੀਟਿੰਗ ਵਿਚ ਇਸ ਸੰਬੰਧੀ ਕੋਈ ਫੈਸਲਾ ਨਾ ਹੋਣ ਤੋਂ ਬਾਅਦ ਪ੍ਰੋ. ਬਡੂੰਗਰ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।ਪ੍ਰੋ. ਬਡੂੰਗਰ ਦਾ ਕਹਿਣਾ ਹੈ ਕਿ ਆਗਾਮੀ ਮੀਟਿੰਗ ਵਿਚ ਪ੍ਰਦਰਸ਼ਨ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਵਿਚ ਲਾਗੂ ਕੀਤੇ ਗਏ ਜੀ.ਐੱਸ.ਟੀ. ਦੇ ਦਾਇਰੇ `ਚੋਂ ਧਾਰਮਿਕ ਸੰਸਥਾਵਾਂ ਨੂੰ ਬਾਹਰ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤਕ ਇਸ ਸੰਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

Most Popular

To Top