Gurdaspur bypoll: Punjab AAP leaders to call shots - A One
Latest News

Gurdaspur bypoll: Punjab AAP leaders to call shots

ਆਮ ਆਦਮੀ ਪਾਰਟੀ ਦੀ ਲੋਕ ਸਭਾ ਦੀ ਚੋਣ ਨੂੰ ਲੈ ਕੇ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਜ਼ੋਨ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਇਕ ਮੀਟਿੰਗ ਸਥਾਨਕ ਹੋਟਲ ਵਿਚ ਕੀਤੀ ਗਈ, ਜਿਸ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਕਨਵੀਨਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਸ਼ਾਮਲ ਹੋਏ।ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਡੀ ਅੱਜ ਦੀ ਮੀਟਿੰਗ ਗੁਰਦਾਸਪੁਰ ਵਿਚ ਲੋਕ ਸਭਾ ਦੀ ਚੋਣ ਵਿਚ ਉਮੀਦਵਾਰ ਨੂੰ ਲੈ ਕੇ ਹੋਈ ਹੈ, ਜਿਸ ਵਿਚ ਗੁਰਦਾਸਪੁਰ ਜ਼ਿਲੇ ਦੇ 9 ਹਲਕਿਆਂ ਤੋਂ ਉਮੀਦਵਾਰ ਅਤੇ ਪਾਰਟੀ ਦੇ ਸੀਨੀਅਰ ਵਰਕਰ ਹਾਜ਼ਰ ਹੋਏ ਹਨ ਜਿਨ੍ਹਾਂ ਨਾਲ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਗੁਰਦਾਸਪੁਰ ਵਿਚ ਝੰਡਾ ਲਹਿਰਾਉਣ ਦਾ ਇਕੋ ਹੀ ਮਕਸਦ ਸੀ ਕਿ ਨੇੜੇ ਆ ਰਹੀ ਲੋਕ ਸਭਾ ਦੀ ਚੋਣ ਨੂੰ ਲੈ ਕੇ ਲੋਕਾਂ ਨੂੰ ਲੁਭਾਉੁਣਾ, ਜਿਸ ਕਰ ਕੇ ਇਸ ਨੇ ਗੁਰਦਾਸਪੁਰ ਜ਼ਿਲੇ ਵਿਚ ਕਰੋੜਾਂ ਰੁਪਏ ਫੰਡ ਦੇ ਕੇ ਬਾਕੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

Most Popular

To Top