In the case of Dera head, Punjab-Haryana-Chandigarh boundries seal - A One
Latest News

In the case of Dera head, Punjab-Haryana-Chandigarh boundries seal

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਚੱਲ ਰਹੇ ਸਾਧਵੀ ਸੈਕਸ ਸ਼ੋਸ਼ਣ ਮਾਮਲੇ `ਚ 25 ਅਗਸਤ ਨੂੰ ਪੰਚਕੂਲਾ ਅਦਾਲਤ `ਚ ਸੁਣਵਾਈ ਹੋਣੀ ਹੈ। ਇਸ ਨੂੰ ਮੁੱਖ ਰੱਖਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਫੈਸਲੇ ਵਾਲੇ ਦਿਨ ਡੇਰਾ ਸਮਰਥਕਾਂ ਦੇ ਸੰਭਾਵਿਤ ਪ੍ਰਦਰਸ਼ਨ ਨਾਲ ਨਜਿੱਠਣ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਪੁਲਸ ਚੱਪੇ-ਚੱਪੇ `ਤੇ ਤਾਇਨਾਤ ਕਰ ਦਿੱਤੀ ਗਈ ਹੈ । ਸੂਤਰਾਂ ਮੁਤਾਬਕ ਪੰਚਕੂਲਾ `ਚ ਡੇਰਾ ਸਮਰਥਕਾਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਉੱਥੇ 65 ਹਜ਼ਾਰ ਸਮਰਥਕ ਪਹੁੰਚ ਚੁੱਕੇ ਹਨ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ `ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

Most Popular

To Top