High Court issued Notice to Punjab Government and Games Department - A One
Latest News

High Court issued Notice to Punjab Government and Games Department

ਨਵੀਂ ਦਿੱਲੀ -7 ਅਕਤੁਬਰ-ਐਡਵੋਕੇਟ ਐੱਚ.ਸੀ. ਅਰੋੜਾ ਵੱਲੋਂ ਦਾਇਰ ਕੀਤੀ ਗਈ ਇਕ ਪੀ.ਈ.ਐੱਲ. `ਤੇ ਪੰਜਾਬ ਹਾਈਕੋਰਟ ਦੇ ਦੋ ਮੈਂਬਰੀ ਬੈਂਚ ਨੇ ਪੰਜਾਬ ਸਰਕਾਰ ਅਤੇ ਇਸ ਦੇ ਖੇਡ ਵਿਭਾਗ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸੂਰਯਕਾਂਤ ਅਤੇ ਐੱਸ. ਮਿੱਤਲ ਦੇ ਬੈਂਚ ਨੇ ਇਹ ਨੋਟਿਸ ਜਾਰੀ ਕੀਤਾ ਹੈ।

ਅਰੋੜਾ ਨੇ ਹਾਈ ਕੋਰਟ ਤੋਂ ਬੇਨਤੀ ਕੀਤੀ ਸੀ ਕਿ ਉਨ੍ਹਾਂ ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਦੇਣ ਦੇ ਲਈ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਨੂੰ ਨਿਰਦੇਸ਼ ਜਾਰੀ ਕਰਨ ਜਿਨ੍ਹਾਂ ਨੇ 2015-16 ਅਤੇ 2017 ਨੂੰ ਸਟੇਟ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਖੇਡਾਂ `ਚ ਚੰਗਾ ਪ੍ਰਦਰਸ਼ਨ ਕਰਕੇ ਸਥਾਨ ਹਾਸਲ ਕੀਤਾ ਪਰ ਉਨ੍ਹਾਂ ਨੂੰ ਅਜੇ ਤੱਕ ਕੋਈ ਪੁਰਸਕਾਰ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਗਿਆ।

Most Popular

To Top